ਯੂਹੰਨਾ ਆਇਆ ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਸੀ ਅਰ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ। ਮਰਕੁਸ 1:4 ਅਰ ਸਭਨਾਂ ਲੋਕਾਂ ਨੇ ਜਾਂ ਸੁਣਿਆ ਅਤੇ ਮਸੂਲੀਆਂ ਨੇ ਬੀ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ। ਪਰ ਫ਼ਰੀਸੀਆਂ ਅਤੇ ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਜੁਗਤ ਨੂੰ ਟਾਲ ਦਿੱਤਾ। ਲੋਕਾ 7:29-30 |
ਪਾਣੀ ਦਾ ਬਪਤਿਸਮਾ
ਪਵਿੱਤਰ ਆਤਮਾ ਦਾ ਬਪਤਿਸਮਾ ਅਤੇ ਜੀਭ ਵਿਚ ਬੋਲਣਾ
ਜਲ ਬਪਤਿਸਮੇ ਦਾ ਫਾਰਮੂਲਾ

ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਕਰਕੇ ਉਹ ਦੇ ਨਾਲ ਦੱਬੇ ਗਏ ਤਾਂ ਜੋ ਜਿਵੇਂ ਪਿਤਾ ਦੀ ਵਡਿਆਈ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ। ਰੋਮੀਆਂ 6:4 ਤਾਂ ਉਸ ਨੇ ਉਨ੍ਹਾਂ ਧਰਮ ਦੇ ਕਰਮਾਂ ਕਰਕੇ ਨਹੀਂ ਜੋ ਅਸਾਂ ਕੀਤੇ ਸਗੋਂ ਆਪਣੇ ਰਹਮ ਦੇ ਅਨੁਸਾਰ ਨਵੇਂ ਜਨਮ ਦੇ ਅਸ਼ਨਾਨ ਅਤੇ ਪਵਿੱਤਰ ਆਤਮਾ ਦੇ ਨਵੇਂ ਬਣਾਉਣ ਦੇ ਵਸੀਲੇ ਨਾਲ ਸਾਨੂੰ ਬਚਾਇਆ। ਤੀਤੁਸ 3:5 ਮੈਂ ਤਾਂ ਤੁਹਾਨੂੰ ਤੋਬਾ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੇ ਆਉਣ ਵਾਲਾ ਹੈ ਉਹ ਮੈਥੋਂ ਬਲਵੰਤ ਹੈ ਅਤੇ ਮੈਂ ਉਹਦੀ ਜੁੱਤੀ ਚੁੱਕਣ ਦੇ ਜੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਊ। ਮੱਤੀ 3:11 |