ਇਸ ਲਈ ਜੋ ਪ੍ਰਭੁ ਆਪ ਲਲਕਾਰੇ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸੁਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮੋਏ ਹਨ ਓਹ ਪਹਿਲਾਂ ਜੀ ਉੱਠਣਗੇ। ਤਦ ਅਸੀਂ ਜਿਹੜੇ ਜੀਉਂਦੇ ਅਤੇ ਬਾਕੀ ਰਹਿੰਦੇ ਹਾਂ ਓਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੁ ਦੇ ਮਿਲਣ ਨੂੰ ਬੱਦਲਾਂ ਉੱਤੇ ਅਚਾਣਕ ਉਠਾਏ ਜਾਵਾਂਗੇ ਅਤੇ ਇਸੇ ਤਰਾਂ ਅਸੀਂ ਸਦਾ ਪ੍ਰਭੁ ਦੇ ਸੰਗ ਰਹਾਂਗੇ। 1ਥੱਸਲੁਨੀਕੀਆਂ 4:16-17 |
ਚਰਚ ਦਾ ਆਖਰੀ ਜਾਗਰਣ: ਟੌਮੀ ਹਿੱਕਸ ਦਾ ਵਿਜ਼ਨ
![](/Images/ac083.gif)
ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਪਲੀਤ ਹੈ ਉਹ ਅਗਾਹਾਂ ਨੂੰ ਪਲੀਤ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤ੍ਰ ਹੈ ਉਹ ਅਗਾਹਾਂ ਨੂੰ ਪਵਿੱਤ੍ਰ ਹੋਈ ਜਾਏ। ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਫਲ ਮੇਰੇ ਕੋਲ ਹੈ ਭਈ ਮੈਂ ਹਰੇਕ ਨੂੰ ਜਿਹਾ ਜਿਸ ਦਾ ਕੰਮ ਹੈ ਤਿਹਾ ਉਹ ਨੂੰ ਬਦਲਾ ਦਿਆਂ। ਪਰਕਾਸ਼ ਦੀ ਪੋਥੀ 22:11-12 |